ਆਮ ਆਦਮੀ ਪਾਰਟੀ ਦੀਆਂ ਵਧੀਆ ਮੁਸ਼ਕਲਾਂ ਬਦਲਣੀ ਪੈ ਸਕਦੀ ਹੈ ਰਣਨੀਤੀ
ਰੋਜ਼ਾਨਾ ਸਫਰ
ਪੰਜਾਬ ‘ਚ ਕਾਂਗਰਸ ਵੱਲੋਂ ਦਲਿਤ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ‘ਚ ਦਲਿਤ ਵੋਟਾਂ ਬੇਹੱਦ ਅਹਿਮ ਹਨ। ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੂੰ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਨਵੇਂ ਸਿਰੇ ਤੋਂ ਚੋਣ ਰਣਨੀਤੀ ਬਣਾਉਣੀ ਪੈ ਸਕਦੀ ਹੈ। ਪੰਜਾਬ ‘ਚ 32 ਫ਼ੀਸਦੀ ਦੇ ਕਰੀਬ ਦਲਿਤ ਵੋਟਰ ਹਨ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਪੰਜਾਬ ‘ਚ ਸਾਲ 2022 ਦੌਰਾਨ ਉਨ੍ਹਾਂ ਦੀ ਸਰਕਾਰ ਆਉਣ ‘ਤੇ ਦਲਿਤ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ ਅਤੇ ਇਸੇ ਤਰ੍ਹਾਂ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੀਤਾ ਗਿਆ ਸੀ ਪਰ ਕਾਂਗਰਸ ਵੱਲੋਂ ਦਲਿਤ ਆਗੂ ਨੂੰ ਮੁੱਖ ਮੰਤਰੀ ਬਣਾ ਕੇ ਦੋਹਾਂ ਪਾਰਟੀਆਂ ਦੀ ਚੋਣ ਰਣਨੀਤੀ ‘ਤੇ ਪਾਣੀ ਫੇਰ ਦਿੱਤਾ ਹੈ। ਦਲਿਤ ਮੁੱਖ ਮੰਤਰੀ ਬਣਾਉਣ ਨਾਲ ਕਾਂਗਰਸ ਦਾ ਪ੍ਰਦਰਸ਼ਨ ਦਲਿਤ ਸੀਟਾਂ ‘ਤੇ ਪਹਿਲਾਂ ਨਾਲੋਂ ਬਿਹਤਰ ਹੋਣ ਦੀ ਉਮੀਦ ਲਾਈ ਜਾ ਰਹੀ ਹੈ।
ਅਜਿਹੇ ‘ਚ ਆਮ ਆਦਮੀ ਪਾਰਟੀ ਸਮੇਤ ਦੂਜੀਆਂ ਪਾਰਟੀਆਂ ਨੂੰ ਵੀ ਆਪਣੀ ਰਣਨੀਤੀ ਬਦਲਣੀ ਪੈ ਸਕਦੀ ਹੈ। ਇਸ ਤੋਂ ਇਲਾਵਾ ਨਵੇਂ ਮੁੱਖ ਮੰਤਰੀ ਨੇ ਪੰਜਾਬ ‘ਚ ਬਕਾਇਆ ਬਿਜਲੀ ਬਿੱਲਾਂ ਦੀ ਮੁਆਫ਼ੀ ਦਾ ਐਲਾਨ ਵੀ ਕਰ ਦਿੱਤਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ‘ਤੇ ਪੁਰਾਣੇ ਬਿੱਲ ਮੁਆਫ਼ ਕਰਨ ਅਤੇ 300 ਯੂਨਿਟ ਮੁਆਫ਼ ਕਰਨ ਸਬੰਧੀ ਵਾਅਦਾ ਕੀਤਾ ਸੀ।
ਅਜਿਹੇ ‘ਚ ਹੁਣ ਦਲਿਤ ਭਾਈਚਾਰੇ ਨੂੰ ਲੁਭਾਉਣ ਲਈ ਆਮ ਆਦਮੀ ਪਾਰਟੀ ਨੂੰ ਵੀ ਕੁੱਝ ਵੱਖਰਾ ਕਰਨਾ ਪਵੇਗਾ।
ਤੁਹਾਡੀ ਕੀ ਰਾਏ ਹੈ ਕਮੈਂਟ ਬਾਕਸ ਵਿੱਚ ਦਸੋ
Comment here