ਪੱਟੀ 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ ਦੇਖੋ ,ਤਸਵੀਰਾਂ, ਲਵੋ ਪੁਰੀ ਜਾਣਕਾਰੀ
ਪੱਟੀ (ਡਿੰਪਲ ਗੋਇਲ, ਗੁਰਦੇਵ ਸਿੰਘ ਰਾਜਪੂਤ) – ਪੱਟੀ ਸ਼ਹਿਰ ਦੇ ਨਦੋਹਰ ਚੌਕ ਨਜਦੀਕ ਪੱਟੀ ਵਾਸੀ ਅਮਨ ਫੋਜੀ ਅਤੇ ਪ੍ਰਭਜੀਤ ਸਿੰਘ ਪੂਰਨ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ’ਚ ਇਕ ਹੋਰ ਨੌਜਵਾਨ ਦਿਲਬਾਗ ਸਿੰਘ ਸ਼ੇਰਾ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ।ਜਾਣਕਾਰੀ ਇਹ ਵਾਰਦਾਤ ਅੱਜ ਸਵੇਰੇ 6 ਵਜੇ ਦੀ ਦੱਸੀ ਜਾ ਰਹੀ ਹੈ।
ਮੌਕੇ ’ਤੇ ਪੁੱਜੇ ਡੀ.ਐੱਸ.ਪੀ. ਕੁਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਪੰਜ ਨੌਜਵਾਨ ਨਦੋਹਰ ਚੌਕ ਨਜਦੀਕ ਸਥਿਤ ਪੀਰ ਬਾਬਾ ਬਹੋਲ ਸ਼ਾਹ ਦੀ ਦਰਗਾਹ ’ਤੇ ਮੱਥਾ ਟੇਕਣ ਆਏ ਸਨ ਤਾਂ ਅਚਾਨਕ ਸਵਿਫਟ ਡਿਜਾਇਰ ਕਾਰ ਸਵਾਰ ਦੋ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰਕੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ।
ਇਸ ਹਮਲੇ ’ਚ ਅਮਨਦੀਪ ਸਿੰਘ ਫੋਜੀ ਪੁੱਤਰ ਬਲਬੀਰ ਸਿੰਘ ਅਤੇ ਪ੍ਰਦੀਪ ਸਿੰਘ ਪੂਰਨ ਪੁੱਤਰ ਅਮਰ ਸਿੰਘ ਵਾਸੀ ਪੱਟੀ ਦੀ ਮੌਕੇ ’ਤੇ ਮੌਤ ਹੋ ਗਈ, ਜਦੋ ਕਿ ਦਿਲਬਾਗ ਸਿੰਘ ਸ਼ੇਰਾ ਪੁੱਤਰ ਤਰਸੇਮ ਸਿੰਘ ਬਿੱਟੂ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ’ਚ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ, ਜਦੋ ਕਿ ਹਰਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਗੁਰਜੰਟ ਸਿੰਘ ਨੇ ਭੱਜ ਕੇ ਆਪਣੀ ਜਾਣ ਬਚਾਈ।
ਇਸ ਮੌਕੇ ’ਤੇ ਡੀ.ਐੱਸ.ਪੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਵਿੱਚ ਪਤਾ ਲੱਗਾ ਹੈ ਕਿ ਇਸ ਘਟਨਾ ਵਿੱਚ 9 ਐੱਮ.ਐੱਮ ਦਾ ਪਿਸਟਲ ਵਰਤਿਆ ਗਿਆ ਹੈ। ਪੁਲਸ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਨਾਲ ਪੱਟੀ ਇਲਾਕੇ ਵਿਚ ਦਹਿਸ਼ਤ ਦਾ ਮਾਹੋਲ ਬਣ ਗਿਆ ਹੈ।
Comment here