100 ਕੁਇੰਟਲ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਸਜਾਵਟ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ 100 ਕੁਇੰਟਲ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾਵੇਗਾ,
ਜਿਸ ਨੂੰ ਲੋਕ ਦੂਰ-ਦੂਰ ਤੋਂ ਵੇਖਣ ਲਈ ਆ ਰਹੇ ਹਨ। ਸੰਗਤਾਂ ਫੁੱਲਾਂ ਦੀ ਇਸ ਸਜਾਵਟ ਨੂੰ ਵੇਖ ਕੇ ਦਿਲੋਂ ਖੁਸ਼ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਅਤੇ ਵਿਦੇਸ਼ਾਂ ਤੋਂ ਲਿਆਂਦੇ ਗਏ ਵੱਖ-ਵੱਖ ਫੁੱਲਾਂ ਨਾਲ ਸਜਾਵਟ ਕਰਨ ਦੀ ਸੇਵਾ ਆਰੰਭ ਹੋ ਗਈ ਹੈ।
Comment here