ਹੁਣੇ ਹੁਣੇ ਆਈ ਇਕ ਮਾੜੀ ਖ਼ਬਰ ਹਰੀਕੇ ਇਲਾਕੇ ਦੀ ਇਕ ਵਿਆਹੁਤਾ ਨਾਲ ਹੋਇਆ ਅਹ ਕੰਮ
ਦਾਜ ਦੇ ਲਾਲਚੀ ਲੋਕਾਂ ਨੇ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਕੇਸ ਦਰਜ
ਤਰਨਤਾਰਨ (ਰੋਜ਼ਾਨਾ ਸਫ਼ਰ)-ਥਾਣਾ ਹਰੀਕੇ ਦੀ ਪੁਲਸ ਨੇ ਦਾਜ ਦੀ ਮੰਗ ਪੂਰੀ ਨਾ ਕਰਨ ’ਤੇ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਸੁਮਨ ਬਾਲਾ ਪੁੱਤਰੀ ਕਿਸ਼ਨ ਕੁਮਾਰ ਵਾਸੀ ਹਰੀਕੇ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2017 ਵਿਚ ਗਗਨ ਕੱਕੜ ਪੁੱਤਰ ਵਿਜੈ ਕੁਮਾਰ ਵਾਸੀ ਭੁਲੱਥ ਨਾਲ ਪੂਰੇ ਰੀਤੀ ਰਿਵਾਜਾਂ ਅਨੁਸਾਰ ਹੋਇਆ ਸੀ।
ਵਿਆਹ ਮੌਕੇ ਉਸ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਪਰ ਉਸ ਦਾ ਸਹੁਰਾ ਪਰਿਵਾਰ ਖੁਸ਼ ਨਹੀਂ ਹੋਇਆ ਅਤੇ ਸਹੁਰੇ ਪਰਿਵਾਰ ਨੇ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਦ ਉਹ ਦਾਜ ਦੀ ਮੰਗ ਪੂਰੀ ਨਾ ਕਰ ਸਕੀ ਤਾਂ ਉਸ ਦੇ ਸਹੁਰੇ ਪਰਿਵਾਰ ਨੇ ਕੁੱਟ ਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ।
ਇਸ ਸਬੰਧੀ ਸਬ ਇੰਸਪੈਕਟਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਗਗਨ ਕੱਕੜ ਪੁੱਤਰ ਵਿਜੈ ਕੁਮਾਰ, ਵਿਜੈ ਕੁਮਾਰ ਪੁੱਤਰ ਜਸਵੰਤ ਸਿੰਘ, ਰੀਨਾ ਕੱਕੜ ਪਤਨੀ ਵਿਜੈ ਕੁਮਾਰ ਵਾਸੀਆਨ ਭੁਲੱਥ ਜ਼ਿਲ੍ਹਾ ਕਪੂਰਥਲਾ ਖ਼ਿਲਾਫ਼ ਮੁਕੱਦਮਾ ਨੰਬਰ 49 ਧਾਰਾ 498ਏ/406 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Comment here